ਸਿੱਖ ਕੈਦੀਆਂ ਲਈ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ

21:19 Unknown 0 Comments

ਚੰਡੀਗੜ੍ਹ: ਸਿੱਖ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਸੂਰਤ ਸਿੰਘ ਖਾਲਸਾ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ, ਜਦੋਂਕਿ ਦੂਜੇ ਪਾਸੇ ਸਰਕਾਰ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਕੁਝ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਸੰਘਰਸ਼ ਕਮੇਟੀ ਵਲੋਂ ਸ਼ੁਰੂ ਕੀਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਘਰਸ਼ ਕਮੇਟੀ ਦੇ ਮੈਂਬਰ ਮੋਹਕਮ ਸਿੰਘ ਨੇ ਇਹ ਗੱਲ ਕਹੀ ਹੈ।

ਉਨ੍ਹਾਂ ਦੱਸਿਆ ਕਿ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਹ ਪਿਛਲੇ ਦਿਨੀਂ ਤਿੰਨ ਵਾਰ ਅਚੇਤ ਹੋ ਚੁੱਕੇ ਹਨ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੰਘਰਸ਼ ਕਮੇਟੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸੂਰਤ ਸਿੰਘ ਖਾਲਸਾ ਦੀ ਜ਼ਿੰਦਗੀ ਨੂੰ ਬਚਾਇਆ ਜਾਵੇ।

ਉਨ੍ਹਾਂ ਆਖਿਆ ਕਿ ਸਰਕਾਰ ਨੂੰ ਸਿੱਖ ਬੰਦੀਆਂ ਦੀ ਇਕ ਸੂਚੀ ਵੀ ਸੌਂਪੀ ਹੋਈ ਹੈ। ਇਸ ਸਬੰਧ ਵਿਚ ਗੱਲਬਾਤ ਵੇਲੇ ਸਰਕਾਰ ਨੇ ਹਾਂ ਪੱਖੀ ਹੁੰਗਾਰਾ ਭਰਿਆ ਸੀ ਪਰ ਹੁਣ ਸਰਕਾਰ ਆਪਣੇ ਫੈਸਲੇ ਤੋਂ ਪੈਰ ਪਿਛਾਂਹ ਖਿੱਚ ਰਹੀ ਹੈ।

0 comments: