ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਵਿਦੇਸ਼ਾਂ ਵਿਚ ਇਤਿਹਾਸਕ ਹੁੰਗਾਰਾ ਮਿਲਿਆ- ਸੁਖਬੀਰ ਸਿੰਘ ਬਾਦਲ

22:30 Unknown 0 Comments

ਬਠਿੰਡਾ, 20 ਜੁਲਾਈ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਅਮਰੀਕਾ ਤੇ ਕੈਨੇਡਾ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਨਾਮਾਤਰ ਗਿਣਤੀ ਵਾਲੇ ਜਿਨ੍ਹਾਂ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਹ ਦੇਸ਼ ਤੇ ਪੰਜਾਬ ਵਿਰੋਧੀ ਤੱਤ ਹਨ।
ਅੱਜ ਇੱਥੇ ਸੂਬੇ ਭਰ ਵਿਚ 100 ਫੀਸਦੀ ਪੀਣ ਵਾਲੇ ਸਾਫ ਪਾਣੀ,. ਸੀਵਰੇਜ਼, ਸੜਕਾਂ ਤੇ ਸਟਰੀਟ ਲਾਇਟਾਂ ਮੁਹੱਈਆ ਕਰਵਾਉਣ ਲਈ 4000 ਕਰੋੜ ਰੁਪੈ ਦੇ ਪ੍ਰਾਜੈਕਟ ਦੀ ਬਠਿੰਡਾ ਤੋਂ ਸ਼ੁਰੂਆਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ  ਕਰਦਿਅÎਾਂ ਸ. ਬਾਦਲ ਨੇ  ਕਿਹਾ ਕਿ  ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਵਲੋਂ ਦੇਸ਼ ਤੇ ਪੰਜਾਬ ਵਿਰੋਧੀ ਤੱਤਾਂ ਦਾ  ਸਮਰਥਨ ਕਰਨਾ ਮੰਦਭਾਗਾ ਹੈ।
ਜੇਲ੍ਹਾਂ ਵਿਚੋਂ ਸਿੱਖ ਕੈਦੀਆਂ ਦੀ ਰਿਹਾਈ  ਸਬੰਧੀ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਸਾਰੀਆਂ ਰਾਜ ਸਰਕਾਰਾਂ ਵਲੋਂ ਕਿਸੇ ਵੀ ਕੈਦੀ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਸਬੰਧੀ ਰੋਕ ਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰਾ ਮਾਮਲਾ ਸੁਪਰੀਮ ਕੋਰਟ ਦੇ ਸੰਵਿਧਾਨਕ  ਬੈਂਚ ਕੋਲ ਸੁਣਵਾਈ ਅਧੀਨ ਹੈ। ਸ. ਬਾਦਲ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮਾਮਲੇ ਦਾ ਜਲਦ ਨਿਬੇੜਾ ਕਰਨ ਲਈ ਅਪੀਲ ਕੀਤੀ ਗਈ ਹੈ।
ਦੇਸ਼ ਵਿਚ ਜ਼ਮੀਨ ਐਕਵਾਇਰ ਕਰਨ ਲਈ ਪ੍ਰਸਤਾਵਿਤ 'ਲੈਂਡ ਐਕਵਾਇਰ ਬਿੱਲ' ਬਾਰੇ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ, ਪਰਕਾਸ਼ ਸਿੰਘ ਬਾਦਲ ਵਲੋਂ ਮੁੱਖ ਮੰਤਰੀਆਂ ਦੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਜ਼ਮੀਨ ਐਕਵਾਇਰ ਨੀਤੀ ਕੇਂਦਰੀ ਪੱਧਰ 'ਤੇ ਲਾਗੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜ਼ਮੀਨ ਐਕਵਾਇਰ ਨੀਤੀ ਪੂਰੀ ਤਰ੍ਹਾਂ ਪਾਰਦਰਸ਼ੀ , ਸਰਲ ਤੇ ਵਿਸ਼ੇਸ਼ ਤੌਰ 'ਤੇ ਕਿਸਾਨਾਂ  ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਉਸਦੀ ਮਰਜ਼ੀ ਤੋਂ ਬਿਨ੍ਹਾਂ ਐਕਵਾਇਰ ਨਹੀਂ ਕੀਤੀ ਜਾ ਸਕਦੀ ਅਤੇ ਐਕਵਾਇਰ ਕੀਤੀ ਵਾਲੀ ਜ਼ਮੀਨ ਦਾ ਸਾਰੇ ਦੇਸ਼ ਨਾਲੋਂ ਵੱਧ ਮੁਆਵਜ਼ਾ ਤੇ ਪਰਿਵਾਰਾਂ ਦੇ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਹੈ।
4000 ਕਰੋੜ ਰੁਪੈ ਦੇ ਬੁਨਿਆਦੀ ਸਹੂਲਤਾਂ ਵਾਲੇ ਪ੍ਰਾਜੈਕਟਾਂ ਦੀ ਬਠਿੰਡਾ ਤੋਂ ਸ਼ੁਰੂਆਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਗਲੇ ਮਹੀਨੇ ਦੇ ਅੱਧ ਤੋਂ ਸੂਬੇ ਦੇ 150 ਛੋਟੇ ਸ਼ਹਿਰਾਂ ਤੇ ਕਸਬਿਆਂ ਵਿਚ ਪੀਣ ਵਾਲੇ ਪਾਣੀ, ਸੀਵਰੇਜ਼, ਸਟਰੀਟ ਲਾਇਟਾਂ ਦੀ ਸਹੂਲਤ ਦੇਣ ਲਈ ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਵਲੋਂ ਫੰਡਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।
ਅੱਜ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਵਿਚ 211 ਕਰੋੜ ਦੀ ਲਾਗਤ ਨਾਲ ਬਠਿੰਡਾ ਸ਼ਹਿਰ ਵਿਚ ਪੀਣ ਵਾਲੇ ਪਾਣੀ, ਸੀਵਰੇਜ਼, ਸਟਰੀਟ ਲਾਇਟਾਂ ਦੀ ਸਹੂਲਤ ਦਿੱਤੀ ਜਾਵੇਗੀ।
ਇਸ ਮੌਕੇ ਮੁੱਖ ਤੌਰ 'ਤੇ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਦੀਪ ਸਿੰਘ ਨਕਈ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਮੇਅਰ ਬਲਵੰਤ ਰਾਏ ਨਾਥ , ਉਪ ਮੁੱਖ ਮੰਤਰੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਜਿੰਦਰ ਸਿੰਘ ਸਿੱਧੂ, ਡੀ.ਸੀ. ਡਾ. ਬਸੰਤ ਗਰਗ, ਐਸ.ਐਸ.ਪੀ. ਇੰਦਰਮੋਹਨ ਸਿੰਘ ਭੱਟੀ , ਜਿਲ੍ਹਾ ਪ੍ਰੈਸ ਸਕੱਤਰ ਸ਼੍ਰੋਮਣੀ ਅਕਾਲੀ ਦਲ ਡਾ. ਓਮ ਪ੍ਰਕਾਸ਼, ਹਾਜ਼ਰ ਸਨ।

0 comments: