ਅਮਰੀਕਾ 'ਚ ਅਕਾਲੀਆਂ ਦਾ ਵਿਰੋਧ ਕਰਨ ਵਾਲੇ ਦੇਸ਼ ਵਿਰੋਧੀ : ਸੁਖਬੀਰ

13:20 Unknown 0 Comments

ਬਠਿੰਡਾ : ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਨਿਊਯਾਰਕ ਵਿਚ ਅਕਾਲੀ ਦਲ ਦੇ ਵਫਦ ਦਾ ਵਿਰੋਧ ਕਰਨ ਵਾਲੇ ਦੇਸ਼ ਵਿਰੋਧੀ ਹਨ। ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਦੇ ਵਫਦ ਨੂੰ ਅਮਰੀਕਾ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੁੱਠੀ ਭਰ ਖਾਲਿਸਤਾਨੀ ਸਮਰਥਕ ਅਕਾਲੀ ਦਲ ਦਾ ਵਿਰੋਧ ਕਰ ਰਹੇ ਹਨ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਦਾ ਵਿਰੋਧ ਉਹ ਲੋਕ ਕਰ ਰਹੇ ਹਨ ਜਿਨ੍ਹਾਂ ਨੇ ਖਾਲਿਸਤਾਨ ਲਈ ਮੁਹਿੰਮ ਚਲਾਈ ਹੋਈ ਹੈ। ਇਹ ਲੋਕ ਸਿਮਰਨਜੀਤ ਸਿੰਘ ਮਾਨ ਵਰਗੇ ਹਨ ਅਤੇ ਮਾਨ ਦੀ ਪੰਜਾਬ ਵਿਚ ਕਿੰਨੀ ਸਿਆਸੀ ਹੈਸੀਅਤ ਹੈ ਇਹ ਸਭ ਜਾਣਦੇ ਹਨ।
ਸੁਖਬੀਰ ਨੇ ਕਿਹਾ ਕਿ ਮੀਡੀਆ ਨੇ ਮੁੱਠੀ ਭਰ ਖਾਲਿਸਤਾਨੀ ਸਮਰਥਕਾਂ ਦੇ ਵਿਰੋਧ ਨੂੰ ਇਸ ਤਰੀਕੇ ਦਿਖਾਇਆ ਕਿ ਜਿਵੇਂ ਸਾਰੇ ਪ੍ਰਵਾਸੀ ਭਾਰਤੀ ਅਕਾਲੀ ਦਲ ਦਾ ਵਿਰੋਧ ਕਰ ਰਹੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੀ ਇਨ੍ਹਾਂ ਖਾਲਿਸਤਾਨੀਆਂ ਦੀ ਹਾਂ 'ਚ ਹਾਂ ਮਿਲਾ ਕੇ ਬਿਆਨ ਜਾਰੀ ਕਰ ਰਹੇ ਹਨ। ਬਾਜਵਾ ਨੂੰ ਸਿਆਸਤ ਕਰਨ ਵੇਲੇ ਸਮਝਣਾ ਚਾਹੀਦਾ ਹੈ ਕਿ ਉਹ ਦੇਸ਼ ਵਿਰੋਧੀ ਲੋਕਾਂ ਦਾ ਸਮਰਥਨ ਕਰ ਰਹੇ ਹਨ।




0 comments: